Dr. Baljit Kaur (@DrBaljitAAP) header
Dr. Baljit Kaur (@DrBaljitAAP) profile picture

Cabinet Minister Punjab

Joined January 2022
Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਵੱਡਾ ਹੋਰ ਕਿਹੜਾ ਮੌਕਾ ਹੋ ਸਕਦਾ ਹੈ ਕਿ ਕੇਂਦਰ ਸਰਕਾਰ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਕਰੇ। 24 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸੰਗਤ ਨੂੰ ਗੁਰੂ ਘਰ ਦੇ ਦਰਸ਼ਨਾਂ ਦਾ ਸੁਭਾਗ ਬਖ਼ਸ਼ਿਆ ਜਾਵੇ। ਇਹ ਲੱਖਾਂ ਸ਼ਰਧਾਲੂਆਂ ਦੀ ਦਿਲੀ ਇੱਛਾ ਹੈ।
1
2
66
ਗ਼ਰੀਬ ਦੇ ਘਰ ਦਾ ਚੁੱਲ੍ਹਾ ਬਲਦਾ ਰਹੇ, ਕਿਸੇ ਮਾਂ ਨੂੰ ਆਪਣੇ ਬੱਚਿਆਂ ਦੀ ਰੋਟੀ ਦੀ ਚਿੰਤਾ ਨਾ ਕਰਨੀ ਪਵੇ ਅਤੇ ਕੋਈ ਵੀ ਲੋੜਵੰਦ ਪਰਿਵਾਰ ਆਪਣੇ ਹੱਕ ਤੋਂ ਵਾਂਝਾ ਨਾ ਰਹੇ, ਇਹੀ ਮਾਨ ਸਰਕਾਰ ਦੀ ਤਰਜ਼ੀਹ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ 10 ਲੱਖ ਰਾਸ਼ਨ ਕਾਰਡ ਮੁੜ ਜਾਰੀ ਕਰਨ ਦਾ ਫ਼ੈਸਲਾ ਲੱਖਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ। ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਾਰਡ ਜਾਰੀ ਹੋਣਗੇ। ਗ਼ਲਤ ਜਾਣਕਾਰੀ ਕਾਰਨ ਕੱਟੇ ਗਏ ਕਾਰਡਾਂ ਨੂੰ ਵੀ ਮੁੜ ਬਣਵਾਉਣ ਦਾ ਮੌਕਾ ਮਿਲੇਗਾ ਅਤੇ 'ਮੇਰੀ ਰਸੋਈ' ਯੋਜਨਾ ਸਮੇਤ ਹੋਰ ਸਹੂਲਤਾਂ ਦਾ ਲਾਭ ਮਿਲੇਗਾ। ਲੋਕਾਂ ਦੇ ਹੱਕਾਂ ਦੀ ਰਾਖੀ ਹੀ ਮਾਨ ਸਰਕਾਰ ਦੀ ਅਸਲ ਤਾਕਤ ਹੈ।
1
48
ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਉਨ੍ਹਾਂ ਦੇ ਜੀਵਨ ਅਤੇ ਕੁਰਬਾਨੀਆਂ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਇਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਇਰਾਦਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਵਰਗੇ ਮਹਾਨ ਦੇਸ਼ਭਗਤਾਂ ਦਾ ਇਤਿਹਾਸ ਹਰ ਬੱਚੇ ਤੱਕ ਪਹੁੰਚੇ। ਸਰਕਾਰੀ ਛੁੱਟੀ ਦੇ ਨਾਲ-ਨਾਲ ਸ਼ਹੀਦਾਂ ਦੀ ਸੋਚ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਵੀ ਸਾਡੀ ਅਹਿਮ ਜ਼ਿੰਮੇਵਾਰੀ ਹੈ।
1
3
106
Dr. Baljit Kaur retweeted
ਪ੍ਰਧਾਨ ਮੰਤਰੀ ਸ੍ਰੀ @narendramodi ਜੀ ਨੂੰ ਮੇਰੀ ਅਪੀਲ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ... ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ... ਸੰਗਤਾਂ ਦੀ ਇਸੇ ਆਸ ਨੂੰ ਮੁੱਖ ਰੱਖਦਿਆਂ ਅਸੀਂ ਪੰਜਾਬ ਵਿਧਾਨ ਸਭਾ 'ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਸੀ... ਮੈਨੂੰ ਉਮੀਦ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਸੀਂ ਜਲਦ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰੋਗੇ... ------- प्रधानमंत्री श्री @narendramodi जी से मेरी अपील है कि पहले पातशाह श्री गुरु नानक देव जी के प्रकाश पर्व के अवसर पर श्री करतारपुर साहिब का लांघा (कॉरिडोर) फिर से खोला जाए... हर नानक नाम लेवा संगत रोज़ाना बिछड़े गुरुधामों के खुले दर्शन-दीदार की अरदास करती है... संगत की इसी आस को ध्यान में रखते हुए हमने पंजाब विधानसभा में भी इस संबंध में प्रस्ताव पारित किया था... मुझे उम्मीद है कि संगत की धार्मिक भावनाओं का सम्मान करते हुए आप जल्द ही कॉरिडोर खोलने का ऐलान करेंगे...
141
283
25
554
70,976
Dr. Baljit Kaur retweeted
ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਜੀ ਦੀ ਬਹਾਦਰੀ ਨੂੰ ਸਲਾਮ... ਡਿਊਟੀ ਪ੍ਰਤੀ ਉਨ੍ਹਾਂ ਦੇ ਅਥਾਹ ਸਮਰਪਣ ਅਤੇ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ... ਦੁੱਖ ਦੀ ਇਸ ਔਖੀ ਘੜੀ 'ਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ... ਸਨਮਾਨ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ... ਭਾਵੇਂ ਪੈਸਾ ਕਿਸੇ ਦੀ ਜਾਨ ਦਾ ਬਦਲ ਨਹੀਂ ਹੋ ਸਕਦਾ, ਪਰ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜਨਾ ਅਤੇ ਉਨ੍ਹਾਂ ਨੂੰ ਰੁਲਣ ਨਾ ਦੇਣਾ ਸਾਡਾ ਫ਼ਰਜ਼ ਹੈ... ਸ਼ਹੀਦ ਦੀ ਇਹ ਮਹਾਨ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ...
110
113
190
38,395
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਪਾਸ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰ ਚੁੱਕੀ ਹੈ। ਹਰ ਨਾਨਕ ਨਾਮ ਲੇਵਾ ਸੰਗਤ ਆਪਣੇ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਉਡੀਕ ਕਰ ਰਹੀ ਹੈ। ਆਸ ਹੈ ਕਿ ਪ੍ਰਧਾਨ ਮੰਤਰੀ ਜੀ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨਗੇ।
2
86
ਛਠ ਪੂਜਾ ਦੇ ਪਾਵਨ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਪਰਵਾਸੀ ਭਾਈਚਾਰੇ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 108 ਥਾਵਾਂ ’ਤੇ ਕੀਤੇ ਗਏ ਪ੍ਰਬੰਧ ਅਤੇ ਪਰਵਾਸੀ ਭਾਈਚਾਰੇ ਦੇ ਯੋਗਦਾਨ ਪ੍ਰਤੀ ਸਤਿਕਾਰ ਪੰਜਾਬ ਦੀ ਸਾਂਝੀਵਾਲਤਾ ਨੂੰ ਦਰਸਾਉਂਦਾ ਹੈ।
3
94
ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਆਪਣੇ ਆਪ ਨੂੰ ਇਕੱਲੇ ਨਾ ਸਮਝਣ। ਤੁਹਾਡੀ ਆਪਣੀ ਮਾਨ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਤਰਨ ਤਾਰਨ ਬੱਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜ਼ਖ਼ਮੀਆਂ ਦੇ ਇਲਾਜ ਦਾ ਸਾਰਾ ਖ਼ਰਚਾ ਵੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
1
104
ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੌਰਾਨ ਵਾਪਰਿਆ ਦਰਦਨਾਕ ਬੱਸ ਹਾਦਸਾ ਬੇਹੱਦ ਮੰਦਭਾਗਾ ਹੈ। 4 ਸ਼ਰਧਾਲੂਆਂ ਦੀ ਜਾਨ ਜਾਣ ਦੀ ਖ਼ਬਰ ਨੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਾਰੇ ਜ਼ਖ਼ਮੀਆਂ ਨੂੰ ਜਲਦ ਤੰਦਰੁਸਤੀ ਬਖ਼ਸ਼ਣ। ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਮੇਰੀ ਪੂਰੀ ਹਮਦਰਦੀ ਹੈ। 🙏🏻
1
166
ਅਸੀਂ ਸਿਆਸਤ ਨੂੰ ਸਿਰਫ਼ ਵਾਅਦਿਆਂ ਦਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਲਿਆਉਣ ਦਾ ਜ਼ਰੀਆ ਮੰਨਦੇ ਹਾਂ। 300 ਯੂਨਿਟ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਲਈ ਆਮ ਆਦਮੀ ਕਲੀਨਿਕ, ਮਿਆਰੀ ਸਿੱਖਿਆ ਲਈ ਸਕੂਲ ਆਫ਼ ਐਮੀਨੈਂਸ, ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਰੁਜ਼ਗਾਰ ਅਤੇ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਸਾਡੇ ਵਾਅਦਿਆਂ ਨਹੀਂ, ਸਗੋਂ ਜ਼ਮੀਨੀ ਕੰਮਾਂ ਦੀ ਗਵਾਹੀ ਹਨ। ਸਾਡਾ ਇੱਕੋ ਨਿਸ਼ਾਨਾ ਹੈ, ਰੰਗਲਾ ਤੇ ਖੁਸ਼ਹਾਲ ਪੰਜਾਬ।
1
94
ਪੰਜਾਬ ਦੇ ਨੌਜਵਾਨਾਂ ਲਈ ਸਿਰਫ਼ ਗਿਆਨ ਪਰਖ਼ਣ ਦਾ ਹੀ ਨਹੀਂ, ਸਗੋਂ ਆਪਣੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦਾ ਮੌਕਾ ਹੈ ‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਇਸ ਪਹਿਲ ਤਹਿਤ 15 ਤੋਂ 30 ਸਾਲ ਦੇ ਨੌਜਵਾਨ 11 ਰਾਊਂਡਾਂ ਵਿੱਚ ਆਪਣੀ ਪ੍ਰਤਿਭਾ ਦਿਖਾ ਸਕਣਗੇ। ਪੋਰਟਲ ’ਤੇ ਉਪਲੱਬਧ ਹਜ਼ਾਰਾਂ ਸਵਾਲਾਂ ਰਾਹੀਂ ਗਿਆਨ ਵਧਾਉਣ ਦੇ ਨਾਲ ਸਰਕਾਰੀ ਨੌਕਰੀਆਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕੀਤੀ ਜਾ ਸਕਦੀ ਹੈ। ਗ੍ਰੈਂਡ ਫਿਨਾਲੇ ਦੇ ਜੇਤੂ ਲਈ 1 ਕਰੋੜ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਦੇਰੀ ਨਾ ਕਰੋ, ਅੱਜ ਹੀ ਰਜਿਸਟ੍ਰੇਸ਼ਨ ਕਰੋ:👇 [punjabdacrorepati.punjab.gov…](punjabdacrorepati.punjab.gov…)
2
1
157
ਲੋਕ ਭਲਾਈ ਦੀਆਂ ਯੋਜਨਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਮਾਨ ਸਰਕਾਰ! ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਹੁਣ ਤੱਕ 2.86 ਲੱਖ ਪਰਿਵਾਰਾਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਅੰਮ੍ਰਿਤਸਰ ਵਿੱਚ ਸਾਹਮਣੇ ਆਏ 62 ਕਥਿਤ ਬੇਨਿਯਮੀਆਂ ਦੇ ਮਾਮਲਿਆਂ ਦੀ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਹੁਣ ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਦਿੱਤੇ ਗਏ ਹਨ। ਮਾਨ ਸਰਕਾਰ ਦਾ ਸਪੱਸ਼ਟ ਸੰਕਲਪ ਹੈ ਕਿ ਸਰਕਾਰੀ ਖ਼ਜ਼ਾਨੇ ਦੀ ਇੱਕ-ਇੱਕ ਪਾਈ ਯੋਗ ਲਾਭਪਾਤਰੀ ਤੱਕ ਪਹੁੰਚੇ ਅਤੇ ਲੋਕਾਂ ਦੇ ਹੱਕਾਂ ਨਾਲ ਖਿਲਵਾੜ੍ਹ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਾ ਜਾਵੇ।
1
1
3
139
ਸ੍ਰੀ ਅਨੰਦਪੁਰ ਸਾਹਿਬ ਦੀ ਇਹ ਮਾਣਮੱਤੀ ਪ੍ਰਾਪਤੀ ਪੂਰੇ ਪੰਜਾਬ ਲਈ ਮਾਣ ਦਾ ਪਲ਼ ਹੈ। ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ (20 ਹਾਜ਼ਰ ਤੋ ਘੱਟ ਆਬਾਦੀ ਵਾਲੇ ਸ਼ਹਿਰ) ਵਿੱਚ ਪਹਿਲਾ ਸਥਾਨ ਹਾਸਲ ਕਰਨਾ ਸ਼ਹਿਰ ਵਾਸੀਆਂ ਦੇ ਸਹਿਯੋਗ, ਪ੍ਰਸ਼ਾਸਨ ਦੀ ਵਚਨਬੱਧਤਾ ਅਤੇ ਸਫ਼ਾਈ ਸੇਵਕਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਸਾਰਿਆਂ ਨੂੰ ਦਿਲੋਂ ਮੁਬਾਰਕਾਂ। ਆਓ, ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਈਏ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਈਏ।
1
90
ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਆਰਥਿਕ ਰਾਹਤ ਦੇਣ ਲਈ ਮਾਨ ਸਰਕਾਰ ਦੀ OTS ਸਕੀਮ ਇੱਕ ਅਹਿਮ ਕਦਮ ਹੈ। 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ’ਤੇ ਸਾਰਾ ਵਿਆਜ ਅਤੇ ਪੈਨਲਟੀ ਮੁਆਫ਼ ਹੋਵੇਗੀ। ਸਿਰਫ਼ ਮੂਲ ਰਕਮ 25% ਪਹਿਲਾਂ ਅਤੇ ਬਾਕੀ 75% ਦੋ ਆਸਾਨ ਕਿਸ਼ਤਾਂ ਵਿੱਚ ਭਰੀ ਜਾ ਸਕੇਗੀ। ਸੂਬੇ ਦੇ 24.86 ਲੱਖ ਖਪਤਕਾਰਾਂ ਨੂੰ 518 ਕਰੋੜ ਰੁਪਏ ਦਾ ਸਿੱਧਾ ਲਾਭ ਮਿਲੇਗਾ ਅਤੇ ਕੱਟੇ ਕੁਨੈਕਸ਼ਨ ਵੀ ਮੁੜ ਬਹਾਲ ਹੋਣਗੇ।
1
2
102
ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ ਭਾਜਪਾ! ਅੱਜ ਆਪਣੇ ਹਲਕੇ ਮਲੋਟ ਦੇ ਪਿੰਡ ਮਾਲੋਵਾਲ ਵਿਖੇ ਪਰਾਲ਼ੀ ਦੀ ਸੰਭਾਲ ਲਈ ਕਿਸਾਨਾਂ ਵੱਲੋਂ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਝੂਠੀ ਬਦਨਾਮੀ ਕਰਨ ਦੀ ਸਖ਼ਤ ਨਿੰਦਾ ਕੀਤੀ। ਦੇਸ਼ ਦੇ ਅੰਨਦਾਤੇ ਦਾ ਧੰਨਵਾਦ ਕਰਨ ਦੀ ਬਜਾਏ ਦਿੱਲੀ ਦੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਉਨ੍ਹਾਂ ਦਾ ਅਪਮਾਨ ਕਰਨਾ ਬੇਹੱਦ ਸ਼ਰਮਨਾਕ ਹੈ। ਪੰਜਾਬ ਦੇ ਕਿਸਾਨ ਦੇਸ਼ ਦਾ ਮਾਣ ਹਨ। ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਦਾ ਸਤਿਕਾਰ ਹੋਣਾ ਚਾਹੀਦਾ ਹੈ!
3
111
Dr. Baljit Kaur retweeted
ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ... ਪਾਰਟੀ ਵੱਲੋਂ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ... ਮੈਨੂੰ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਆਪੋ-ਆਪਣੇ ਹਲਕਿਆਂ 'ਚ ਲੋਕਾਂ ਦੀ ਸੱਚੀ ਆਵਾਜ਼ ਬਣੋਗੇ ਅਤੇ 'ਰੰਗਲਾ ਪੰਜਾਬ' ਸਿਰਜਣ ਦੀ ਸਾਡੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੋਗੇ... ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਸਾਡੀ ਅਸਲੀ ਤਾਕਤ ਹੈ... ਆਓ ਮਿਲ ਕੇ ਨਵਾਂ ਇਤਿਹਾਸ ਸਿਰਜੀਏ... ਇਨਕਲਾਬ ਜ਼ਿੰਦਾਬਾਦ!
136
157
3
322
117,214
Dr. Baljit Kaur retweeted
ਬਿਕਰਮਜੀਤ ਸਿੰਘ ਮਜੀਠੀਆ ਜੀ, PCS ਭਰਤੀ ਦੇ ਮਾਮਲੇ ਸਬੰਧੀ ਸਪੱਸ਼ਟੀਕਰਨ ਮੰਗਣ ਲਈ ਤੁਹਾਡਾ ਧੰਨਵਾਦ। ਮੈਂ ਇਸ ਬਾਰੇ ਆਪਣਾ ਪੱਖ ਜ਼ਰੂਰ ਸਪੱਸ਼ਟ ਕਰਾਂਗਾ। ਸਭ ਤੋਂ ਪਹਿਲਾਂ, ਕਿਰਪਾ ਕਰਕੇ ਤੁਸੀਂ ਇਹ ਸਪੱਸ਼ਟ ਕਰੋ: 👉🏻ਜੇਕਰ ਮੇਰੇ ਬੇਟੇ ਹਰਸ਼ਜੀਤ ਸਿੰਘ ਨੇ PCS Mains ਦੀ ਪ੍ਰੀਖਿਆ ਪਾਸ ਕੀਤੀ ਹੋਈ ਤਾਂ ਤੁਹਾਡਾ ਕੀ ਸਟੈਂਡ ਹੋਏਗਾ ? ਅਤੇ 👉🏻 ਜੇਕਰ PCS ਮੇਨਜ਼ ਦੀ ਸੂਚੀ ਵਿੱਚ ਉਸਦਾ ਨਾਮ ਨਹੀਂ ਹੈ, ਤਾਂ ਤੁਹਾਡਾ ਕੀ ਕਹਿਣਾ ਹੋਵੇਗਾ? ਮੈਂ ਤੁਹਾਡੇ ਜਵਾਬ ਦੀ ਉਡੀਕ ਕਰਾਂਗਾ। ਇਸ ਦੌਰਾਨ, ਅਸੀਂ ਆਪਣੇ ਨੈਤਿਕ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਨਾਲ ਜਨਤਕ ਜੀਵਨ ਵਿੱਚ ਮਿਲਦੇ ਰਹਾਂਗੇ। ਵਾਹਿਗੁਰੂ ਮਿਹਰ ਕਰਨ। …. 👉🏻Bikramjit Singh Majithia Ji, Thank you for asking me to clarify the PCS recruitment matter. I will certainly provide clarification. First, please clarify this: 👉🏻If my son, Harshjit Singh, has passed the PCS Mains exam, what will your stand be? 👉🏻And what will you say if his name does not appear in the PCS Mains list? I look forward to your answer…! The rest we will continue to meet in public life with our ethics and morals. God bless. ….. 👉🏻 बिक्रमजीत सिंह मजीठिया जी, PCS भर्ती के मामले में स्पष्टीकरण मांगने के लिए आपका धन्यवाद। मैं इस संबंध में अपना पक्ष अवश्य स्पष्ट करूंगा। सबसे पहले, कृपया आप यह स्पष्ट करें: 👉🏻अगर मेरा बेटा हर्षजीत सिंह PCS Mains एग्जाम पास कर लेता है, तो आपका क्या स्टैंड होगा? और 👉🏻 और यदि PCS मेन्स की सूची में उसका नाम नहीं है, तो इस पर आपका क्या कहना होगा? मुझे आपके जवाब की प्रतीक्षा रहेगी। इस बीच, हम अपने नैतिक मूल्यों और सिद्धांतों के साथ सार्वजनिक जीवन में मिलते रहेंगे। ईश्वर कृपा बनाए रखें।
👉 Harbhajan Singh ETO ji, clarify your position! 👉 Is your son, Harshjit Singh, named in the PCS selection list? Please clear the air. 👉 Amid widespread allegations of irregularities, the candidates' demand for a CBI probe is gaining ground. 👉 हरभजन सिंह ETO जी, स्पष्टीकरण दीजिए! 👉 PCS भर्ती को लेकर चर्चा है, उसमें आपके बेटे हरशजीत सिंह का नाम है या नहीं, अपनी स्थिति स्पष्ट कीजिए? 👉 बच्चों की CBI जांच की मांग सही है क्योंकि इसमें भारी गड़बड़ियों की चर्चा ज़ोरों पर है। 👉 ਹਰਭਜਨ ਸਿੰਘ ETO ਜੀ, ਸਪੱਸ਼ਟੀਕਰਨ ਦਿਓ! 👉PCS ਭਰਤੀ ਬਾਰੇ ਚਰਚਾ ਹੈ, ਉਸ 'ਚ ਤੁਹਾਡੇ ਬੇਟੇ ਹਰਸ਼ਜੀਤ ਸਿੰਘ ਦਾ ਨਾਂ ਹੈ ਜਾ ਨਹੀਂ ਆਪਣੀ ਸਥਿਤੀ ਸਪਸ਼ਟ ਕਰੋ? 👉ਬੱਚਿਆਂ ਦੀ CBI ਜਾਂਚ ਦੀ ਮੰਗ ' ਸਹੀ ਹੈ ਕਿਉਂਕਿ ਇਸ ਵਿਚ ਭਾਰੀ ਗੜਬੜੀਆਂ ਦੀ ਚਰਚਾ ਜੋਰਾਂ 'ਤੇ ਹੈ। @AAPHarbhajan @AAPPunjab @BhagwantMann @ArvindKejriwal @ptcnews @abpsanjha @News18Punjab @ZeePunjabHH @dailyajitnews @JagbaniOnline @RozanaSpokesman @PTribuneOnline @punjabkesari @RepublicTV @ndtv @IndiaToday @aajtak @ZeeNews @News18India @ABPNews @CNNnews18 @ThePrintIndia @the_hindu @IndianExpress @htTweets @EconomicTimes @PTI_News @thetribunechd @ANI @ians_india @news24tvchannel
13
99
5
137
22,751
ਸਿੱਖਿਆ ਦੇ ਖ਼ੇਤਰ ਵਿੱਚ ਆਇਆ ਇਨਕਲਾਬ ਪੰਜਾਬ ਦੀ ਤਸਵੀਰ ਬਦਲ ਰਿਹਾ ਹੈ। ਆਧੁਨਿਕ ਸਹੂਲਤਾਂ, ਸਮਾਰਟ ਕਲਾਸਰੂਮਾਂ ਅਤੇ ਵਿਸ਼ਵ-ਪੱਧਰੀ ਸਿੱਖਿਆ ਨਾਲ ਸਾਡੇ ਬੱਚਿਆਂ ਨੂੰ ਅੱਗੇ ਵੱਧਣ ਦੇ ਨਵੇਂ ਮੌਕੇ ਮਿਲ ਰਹੇ ਹਨ। ਅੱਜ ਪੰਜਾਬ ਦਾ ਦੇਸ਼ ਭਰ ਵਿੱਚ ਸਿੱਖਿਆ ਦੇ ਖ਼ੇਤਰ ਵਿੱਚ ਪਹਿਲੇ ਨੰਬਰ ’ਤੇ ਪਹੁੰਚਣਾ ਇਸੇ ਬਦਲਾਅ ਦੀ ਗਵਾਹੀ ਹੈ। ਇਹ ਆਤਮ-ਵਿਸ਼ਵਾਸੀ ਪੀੜ੍ਹੀ ਹੀ ਆਉਣ ਵਾਲੇ ਰੰਗਲੇ ਪੰਜਾਬ ਦੀ ਤਾਕਤ ਬਣੇਗੀ।
2
79
ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਮਾਨ ਸਰਕਾਰ ਵੱਲੋਂ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਸਾਡਾ ਮਕਸਦ ਸਿਰਫ਼ ਖੇਡ ਸਹੂਲਤਾਂ ਦੇਣਾ ਨਹੀਂ, ਸਗੋਂ ਪੰਜਾਬ ਦੇ ਹਰ ਬੱਚੇ ਅਤੇ ਨੌਜਵਾਨ ਨੂੰ ਕੌਮਾਂਤਰੀ ਪੱਧਰ ਦਾ ਖਿਡਾਰੀ ਬਣਨ ਦਾ ਮੌਕਾ ਦੇਣਾ ਹੈ। ਖਿਡਾਰੀਆਂ ਦੇ ਸੁਪਨਿਆਂ ਨੂੰ ਖੰਭ ਦੇਣਾ ਸਾਡੀ ਤਰਜੀਹ ਹੈ।
69
Dr. Baljit Kaur retweeted
ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਭਾਜਪਾ ਲੱਭਦੀ ਰਹਿੰਦੀ ਮੌਕੇ !! ਕੈਬਿਨੇਟ ਮੰਤਰੀ @DrBaljitAAP ਨੇ ਹਲਕਾ ਮਲੋਟ ਦੇ ਪਿੰਡ ਮਾਲੋਵਾਲ ਵਿਖੇ ਜ਼ਮੀਨੀ ਪੱਧਰ 'ਤੇ ਪਰਾਲ਼ੀ ਦੀ ਸੰਭਾਲ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕਰਵਾਇਆ ਜਾਣੂ ਅਤੇ ਕਿਸਾਨਾਂ ਦੀ ਝੂਠੀ ਬਦਨਾਮੀ ਕਰਨ 'ਤੇ ਭਾਜਪਾ ਦੀ ਕੀਤੀ ਨਿੰਦਾ। ਕਿਹਾ, ਦੇਸ਼ ਦੇ ਅੰਨਦਾਤੇ ਦਾ ਧੰਨਵਾਦ ਕਰਨ ਦੀ ਬਜਾਏ ਕੇਂਦਰ ਦੀ ਭਾਜਪਾ ਦਿੱਲੀ ਦੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜਿੰਮੇਵਾਰ ਠਹਿਰਾ ਕੇ ਉਨ੍ਹਾਂ ਦਾ ਅਪਮਾਨ ਕਰ ਰਹੀ ਹੈ, ਜੋ ਕਿ ਬਹੁਤ ਸ਼ਰਮਨਾਕ ਹੈ।
2
19
36
1,425