ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕਰੀਅਰ ਗਾਈਡੈਂਸ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਸਟਰੀਮ ਚੁਣਨ ਵਿੱਚ ਮਦਦ ਦਿੱਤੀ ਜਾ ਰਹੀ ਹੈ। ਸਹੀ ਸਮੇਂ ’ਤੇ ਮਿਲੀ ਸਹੀ ਸੇਧ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੀ ਮੰਜ਼ਿਲ ਵੱਲ ਵਿਸ਼ਵਾਸ ਨਾਲ ਅੱਗੇ ਵਧਣ ਵਿੱਚ ਸਹਾਇਕ ਬਣਦੀ ਹੈ।
2
165
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮਾਂ ਰਾਹੀਂ ਸਿੱਖਿਆ ਨੂੰ ਆਧੁਨਿਕ ਰੂਪ ਦਿੱਤਾ ਗਿਆ ਹੈ। ਇੰਟਰਐਕਟਿਵ ਪੈਨਲਾਂ ਦੀ ਵਰਤੋਂ ਨਾਲ ਪੜ੍ਹਾਈ ਨੂੰ ਹੋਰ ਰੌਚਕ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸਿੱਖਣ ਵਿੱਚ ਦਿਲਚਸਪੀ ਵਧਦੀ ਹੈ।
3
165
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਸਕੂਲ ਤੱਕ ਪਹੁੰਚ ਆਸਾਨ ਬਣਾਉਣਾ ਅਤੇ ਉਨ੍ਹਾਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣਾ ਹੈ।
3
154
ਸਕੂਲ ਪ੍ਰਬੰਧਨ ਨੂੰ ਹੋਰ ਸੁਚਾਰੂ ਅਤੇ ਪੇਸ਼ੇਵਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ। ਇਸ ਪਹਿਲਕਦਮੀ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਨਿਯੁਕਤ ਕਰਕੇ ਸਿੱਖਿਆ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਇਆ ਗਿਆ ਹੈ।
6
261
ਮਿਸ਼ਨ ਸਮਰੱਥ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸ ਤਹਿਤ ਮਾਪਿਆਂ ਨੂੰ ਬੱਚਿਆਂ ਦੀ ਹਾਜ਼ਰੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਤਾਂ ਜੋ ਸਕੂਲ ਅਤੇ ਮਾਪੇ ਮਿਲ ਕੇ ਬੱਚਿਆਂ ਦੀ ਸਿੱਖਿਆ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਅਤੇ ਉਨ੍ਹਾਂ ਦੀ ਨਿਰੰਤਰ ਸਿੱਖਣ ਪ੍ਰਕਿਰਿਆ ਨੂੰ ਮਜ਼ਬੂਤ ਕਰ ਸਕਣ।
5
250
ਸਿੱਖਿਆ ਕ੍ਰਾਂਤੀ ਤਹਿਤ ਪੜ੍ਹਨ, ਲਿਖਣ ਅਤੇ ਗਣਿਤ ਦੇ ਬੁਨਿਆਦੀ ਹੁਨਰ ਵਿਕਸਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਟੀਚਾ ਹੈ ਕਿ ਹਰ ਬੱਚੇ ਦੀ ਸਿੱਖਣ ਦੀ ਨੀਂਹ ਮਜ਼ਬੂਤ ਹੋਵੇ ਅਤੇ ਉਹ ਅੱਗੇ ਦੀ ਸਿੱਖਿਆ ਲਈ ਆਤਮ-ਵਿਸ਼ਵਾਸ ਨਾਲ ਤਿਆਰ ਹੋਵੇ।
3
163
ਬਿਜ਼ਨਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਕਾਰੋਬਾਰੀ ਮੌਕਿਆਂ ਦੀ ਪਛਾਣ, ਮਾਰਕੀਟ ਦੀ ਮੰਗ ਦਾ ਮੁਲਾਂਕਣ ਅਤੇ ਆਪਣਾ ਕਾਰੋਬਾਰ ਸਥਾਪਿਤ ਕਰਨ ਲਈ ਵਿਹਾਰਕ ਸਿਖਲਾਈ ਦਿੱਤੀ ਜਾਂਦੀ ਹੈ, ਤਾਂ ਜੋ ਉਹ ਭਵਿੱਖ ਵਿੱਚ ਸਵੈ-ਰੁਜ਼ਗਾਰ ਅਤੇ ਉੱਦਮਤਾ ਵੱਲ ਕਦਮ ਵਧਾ ਸਕਣ।
4
133
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਕੌਂਸਲਿੰਗ ਰਾਹੀਂ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਾਈਵੇਟ ਖ਼ੇਤਰ ਅਤੇ ਸਟਾਰਟਅੱਪ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੀ ਸੋਚ ਦਾ ਦਾਇਰਾ ਵਿਸ਼ਾਲ ਕਰਨਾ ਹੈ।
4
281
ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਨੂੰ ਉੱਤਮਤਾ ਦੇ ਕੇਂਦਰਾਂ ਵਜੋਂ ਵਿਕਸਿਤ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਆਧੁਨਿਕ ਸਿੱਖਿਆ ਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਹੁਨਰਾਂ ਨੂੰ ਨਿਖਾਰਦਿਆਂ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕੀਤਾ ਜਾ ਰਿਹਾ ਹੈ।
2
212
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਾਫ਼ ਪੀਣ ਵਾਲੇ ਪਾਣੀ ਅਤੇ WIFI ਵਰਗੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਲਈ ਸੁਰੱਖਿਅਤ, ਸੁਖਾਵਾਂ ਅਤੇ ਆਧੁਨਿਕ ਸਿੱਖਣ ਦਾ ਮਾਹੌਲ ਸਿਰਜਿਆ ਗਿਆ ਹੈ।
2
265
ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਂਦਿਆਂ ਨਵੇਂ ਡੈਸਕ ਅਤੇ ਸਾਫ਼ ਪੀਣ ਵਾਲੇ ਪਾਣੀ ਲਈ RO ਸਿਸਟਮ ਮੁਹੱਈਆ ਕਰਵਾਏ ਗਏ ਹਨ। ਸੁਖਾਵੇਂ ਅਤੇ ਸੁਚੱਜੇ ਸਿੱਖਿਆ ਵਾਤਾਵਰਨ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਰੁਚੀ ਵਧਾਉਣ ਅਤੇ ਸਿੱਖਣ ਦੇ ਤਜਰਬੇ ਨੂੰ ਬਿਹਤਰ ਬਣਾਉਣ ਵੱਲ ਕਦਮ ਚੁੱਕੇ ਜਾ ਰਹੇ ਹਨ।
1
2
203
ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਕਹਾਣੀਆਂ, ਜੀਵਨੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਕਿਤਾਬਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਵਿੱਚ ਮੋਬਾਈਲ ਦੀ ਵਰਤੋਂ ਘਟਾ ਕੇ ਕਿਤਾਬਾਂ ਪੜ੍ਹਨ ਦੀ ਰੁਚੀ ਵਿਕਸਿਤ ਕਰਨ ਅਤੇ ਗਿਆਨ ਦੇ ਦਾਇਰੇ ਨੂੰ ਵਿਸ਼ਾਲ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
1
5
158
ਸਰਕਾਰੀ ਸਕੂਲਾਂ ਦੀਆਂ ਵਿਗਿਆਨ ਲੈਬਜ਼ ਵਿੱਚ ਨਵੇਂ ਅਤੇ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਗਏ ਹਨ। ਇੱਥੇ ਵਿਦਿਆਰਥੀ ਖ਼ੁਦ ਪ੍ਰਯੋਗ ਕਰਕੇ ਵਿਗਿਆਨਕ ਸਿਧਾਂਤਾਂ ਨੂੰ ਅਮਲੀ ਰੂਪ ਵਿੱਚ ਸਿੱਖ ਰਹੇ ਹਨ। ਇਸ ਨਾਲ ਉਨ੍ਹਾਂ ਦੀ ਵਿਸ਼ੇ ਨੂੰ ਸਮਝਣ ਦੀ ਸਮਰੱਥਾ ਵਧ ਰਹੀ ਹੈ ਅਤੇ ਸਿੱਖਣ ਦੀ ਪ੍ਰਕਿਰਿਆ ਹੋਰ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣ ਰਹੀ ਹੈ।
2
129
ਸਰਕਾਰੀ ਸਕੂਲਾਂ ਵਿੱਚ CCTV ਕੈਮਰਿਆਂ ਰਾਹੀਂ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਆਧੁਨਿਕ ਸੁਰੱਖਿਆ ਪ੍ਰਬੰਧਾਂ ਨਾਲ ਸਕੂਲਾਂ ਵਿੱਚ ਅਨੁਸ਼ਾਸਨ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਲਈ ਠੋਸ ਉਪਰਾਲੇ ਕੀਤੇ ਗਏ ਹਨ।
3
110
ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਦੀ ਤਾਇਨਾਤੀ ਨਾਲ ਸਕੂਲਾਂ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਇਆ ਗਿਆ ਹੈ। ਇਸ ਨਾਲ ਅਧਿਆਪਕਾਂ ਨੂੰ ਗ਼ੈਰ-ਅਕਾਦਮਿਕ ਕੰਮਾਂ ਤੋਂ ਰਾਹਤ ਮਿਲੀ ਹੈ, ਤਾਂ ਜੋ ਉਹ ਆਪਣਾ ਵਧੇਰੇ ਸਮਾਂ ਅਧਿਆਪਨ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੇ ਨਿਰਮਾਣ ਲਈ ਸਮਰਪਿਤ ਕਰ ਸਕਣ।
3
166
ਵਿਦਿਆਰਥਣਾਂ ਦੀ ਸਹੂਲਤ ਲਈ ਦੂਰ-ਦੁਰਾਡੇ ਪਿੰਡਾਂ ਤੋਂ ਸਕੂਲ ਤੱਕ ਬੱਸ ਸੇਵਾ ਮੁਹੱਈਆ ਕਰਵਾਈ ਗਈ ਹੈ। ਇਸ ਪਹਿਲਕਦਮੀ ਨਾਲ ਧੀਆਂ ਲਈ ਸਿੱਖਿਆ ਤੱਕ ਪਹੁੰਚ ਸੁਖਾਲੀ ਬਣਾਉਣ ਅਤੇ ਦੂਰੀ ਕਾਰਨ ਪੜ੍ਹਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਮਦਦ ਮਿਲ ਰਹੀ ਹੈ।
2
98
ਮੇਗਾ PTM ਰਾਹੀਂ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੋ ਰਿਹਾ ਹੈ। ਇਸ ਪਹਿਲਕਦਮੀ ਨਾਲ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਜਾਣੂ ਹੋ ਰਹੇ ਹਨ ਅਤੇ ਅਧਿਆਪਕਾਂ ਨਾਲ ਮਿਲ ਕੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
2
106
ਵਿਦਿਆਰਥੀਆਂ ਦੀ ਰੁਚੀ, ਯੋਗਤਾ ਅਤੇ ਸਮਰੱਥਾ ਦੀ ਸਹੀ ਪਛਾਣ ਉਨ੍ਹਾਂ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਰਕਾਰ ਵੱਲੋਂ ਸਾਈਕੋਮੈਟ੍ਰਿਕ ਟੈਸਟ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਦਿਲਚਸਪੀ ਅਤੇ ਸਮਰੱਥਾ ਅਨੁਸਾਰ ਵਿਸ਼ਿਆਂ ਦੀ ਚੋਣ ਕਰਨ ਲਈ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ, ਤਾਂ ਜੋ ਉਹ ਸੋਚ-ਸਮਝ ਕੇ ਆਪਣੇ ਕਰੀਅਰ ਦੀ ਚੋਣ ਕਰ ਸਕਣ।
2
219
ਵਿਦਿਆਰਥੀਆਂ ਲਈ ਕਰੀਅਰ ਦੇ ਨਵੇਂ ਮੌਕਿਆਂ ਅਤੇ ਰਚਨਾਤਮਕ ਖੇਤਰਾਂ ਵਿੱਚ ਸੰਭਾਵਨਾਵਾਂ ਦੇ ਰਾਹ ਖੋਲ੍ਹੇ ਜਾ ਰਹੇ ਹਨ। ਸਿੱਖਿਆ ਕ੍ਰਾਂਤੀ ਤਹਿਤ ਕਰੀਅਰ ਕੌਂਸਲਿੰਗ ਰਾਹੀਂ ਡਿਜ਼ਾਈਨਿੰਗ, ਐਨੀਮੇਸ਼ਨ ਅਤੇ ਕੰਟੈਂਟ ਕ੍ਰਿਏਸ਼ਨ ਵਰਗੇ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀ ਰਵਾਇਤੀ ਕਰੀਅਰ ਵਿਕਲਪਾਂ ਤੋਂ ਅੱਗੇ ਵੱਧ ਕੇ ਆਪਣੀ ਰੁਚੀ ਅਤੇ ਹੁਨਰਾਂ ਅਨੁਸਾਰ ਭਵਿੱਖ ਦੀ ਚੋਣ ਕਰ ਸਕਣ।
2
94
